Daily Hukamnama

Search Hukamnama


  • Post By admin
  • October 06, 2026

Hukamnama Sahib Ji 06.10.2026 ???? ???? Ang 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ Jaitsree, Fourth Mehla, First House, Chau-Padhay: ੴ ਸਤਿਗੁਰ ਪ੍ਰਸਾਦਿ ॥ One Universal Creator God. By The Grace Of The True Guru: ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ । The Jewel of the Lord's Name abides within my heart; the Guru has placed His hand on my forehead. ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) O my mind, vibrate the Lord's Name, and all your affairs shall be resolved. ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ । ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ।ਰਹਾਉ The Perfect Guru has implanted the Lord's Name within me; without the Name, life is useless. ||Pause|| ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ Without the Guru, the self-willed manmukhs are foolish and ignorant; they are forever entangled in emotional attachment to Maya. ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ।੨ They never serve the feet of the Holy; their lives are totally useless. ||2|| ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ Those who serve at the feet of the Holy, the feet of the Holy, their lives are made fruitful, and they belong to the Lord. ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੩। Make me the slave of the slave of the slaves of the Lord; bless me with Your Mercy, O Lord of the Universe. ||3|| ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ I am blind, ignorant and totally without wisdom; how can I walk on the Path? ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਹੇ ਦਾਸ ਨਾਨਕ! (ਆਖ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ।੪।੧। I am blind - O Guru, please let me grasp the hem of Your robe, so that servant Nanak may walk in harmony with You. ||4||1|| Guru Raam Daas Ji in Raag Jaithsree - 696 जैतसरी महला ४ घरु १ चउपदे ੴ सतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥ अर्थ: हे मेरे मन! (सदा) परमात्मा का नाम सिमरा कर, (परमात्मा) सारे पदार्थ (देने वाला है)। (हे मन गुरू की शरण पड़ा रह) पूरे गुरू ने (ही) परमात्मा का नाम (हृदय में) पक्का किया है। और, नाम के बिना मानस जन्म व्यर्थ चला जाता है। रहाउ। (हे भाई! जब) गुरू ने मेरे सिर पर अपना हाथ रखा, तो मेरे हृदय में परमात्मा का रतन (जैसा कीमती) नाम आ बसा। (हे भाई! जिस भी मनुष्य को) गुरू ने परमात्मा का नाम दिया, उसके अनेकों जन्मों के पाप-दुख दूर हो गए, (उसके सिर से पापों का) कर्जा उतर गया।1। हे भाई! जो लोग अपने मन के पीछे चलते हैं वे गुरू (की शरण) के बिना मूर्ख हुए रहते हैं, वे सदा माया के मोह में फंसे रहते हैं। उन्होंने कभी भी गुरू का आसरा नहीं लिया, उनका सारा जीवन व्यर्थ चला जाता है।2। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले।3। हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन राह पर नहीं चल सकते। हे दास नानक! (कह–) हे गुरू! हम अंधों को अपना पल्ला पकड़ा, ता कि तेरे पल्ले लग के हम तेरे बताए हुए रास्ते पर चल सकें।4।1।
  • Post By admin
  • October 04, 2026

Hukamnama Sahib Ji 04.10.2026 ???? ???? Ang 731-732 ਸੂਹੀ ਮਹਲਾ ੪ ॥ Soohee, Fourth Mehla: Suji, Mejl Guru Ram Das, Cuarto Canal Divino. ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ । The Lord's Name is the Love of the Lord. The Lord's Love is the permanent color. El Nombre del Señor se encuentra en el Amor del Señor; el Amor del Señor, como el carmesí, es de color profundo. ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਜੇ (ਕਿਸੇ ਮਨੁੱਖ ਉਤੇ) ਗੁਰੂ ਤੱੁ੍ਰਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ ।੧। When the Guru is totally satisfied and pleased, He colors us with the Lord's Love; this color shall never fade away. ||1|| Si el Guru por su Misericordia nos tiñe con el Color del Señor, ese Color no se desvanece nunca. (1) ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ । O my mind, enshrine love for the Name of the Lord. Oh mi mente, habita en el Amor del Señor. ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ ।੧।ਰਹਾਉ। The Guru, satisfied and pleased, taught me about the Lord, and my Sovereign Lord King met with me at once. ||1||Pause|| El Guru, Satisfecho y Complacido, me contó del Señor y mi Soberano Señor Rey me encontró de inmediato. (1-Pausa) ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ । The self-willed manmukh is like the ignorant bride, who comes and goes again and again in reincarnation. El voluntarioso Manmukj es como la novia ignorante que vive en su falso ego y así nace y muere; ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ ।੨। The Lord God does not come into her consciousness, and her mind is stuck in the love of duality. ||2|| el Señor no llega a su conciencia, pues su mente vive en la dualidad. (2) ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ । ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ । I am full of filth, and I practice evil deeds; O Lord, save me, be with me, merge me into Your Being! Somos unos míseros tontos, cometemos errores sin conducción; oh Dios, abrázanos en Tu Ser. Mira, ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ ।੩। The Guru has bathed me in the pool of Ambrosial Nectar, and all my dirty sins and mistakes have been washed away. ||3|| el Guru me bañó en Aguas de Ambrosía, y toda la negrura de mi desatino fue lavada.(3) ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ । O Lord God, Merciful to the meek and the poor, please unite me with the Sat Sangat, the True Congregation. Eres el Soporte del débil, por Piedad, guíame hasta la Compañía de los Santos. ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥ ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ) ।੪।੩। Joining the Sangat, servant Nanak has obtained the Lord's Love; my mind and body are drenched in it. ||4||3|| Así me podré unir a Ti, oh mi Dios, y mi cuerpo y mi mente se fundirán en Tu Amor. (4-3) Guru Raam Daas Ji in Raag Soohee - 732 सूही महला ४ ॥ हरि नामा हरि रंङु है हरि रंङु मजीठै रंङु ॥ गुरि तुठै हरि रंगु चाड़िआ फिरि बहुड़ि न होवी भंङु ॥१॥ मेरे मन हरि राम नामि करि रंङु ॥ गुरि तुठै हरि उपदेसिआ हरि भेटिआ राउ निसंङु ॥१॥ रहाउ ॥ मुंध इआणी मनमुखी फिरि आवण जाणा अंङु ॥ हरि प्रभु चिति न आइओ मनि दूजा भाउ सहलंङु ॥२॥ हम मैलु भरे दुहचारीआ हरि राखहु अंगी अंङु ॥ गुरि अम्रित सरि नवलाइआ सभि लाथे किलविख पंङु ॥३॥ हरि दीना दीन दइआल प्रभु सतसंगति मेलहु संङु ॥ मिलि संगति हरि रंगु पाइआ जन नानक मनि तनि रंङु ॥४॥३॥ अर्थ: हे मेरे मन! परमात्मा के नाम में प्यार जोड़। अगर (किसी मनुष्य पर) गुरू मेहरवान हो के उसको हरी-नाम का उपदेश दे, तो उस मनुष्य को प्रभू-पातशाह जरूर मिल जाता है।1। रहाउ। हे भाई! हरी-नाम का सिमरन (मनुष्य के मन में) हरी का प्यार पैदा करता है, और, ये हरी के साथ प्यार मजीठ के रंग जैसा प्यार होता है। अगर (किसी मनुष्य पर) गुरू प्रसन्न हो के उसको हरी-ना का रंग चढ़ा दे तो दोबारा उस रंग (प्यार) का कभी नाश नहीं होता।1। हे भाई! जो अंजान जीव-स्त्री (गुरू का आसरा छोड़ के) अपने ही मन के पीछे चलती है, उसके जनम-मरण के चक्करों का आसरा बना रहता है। उस (जीव-स्त्री) के स्मर्ण में हरी प्रभू नहीं बसता, उसके मन में माया का मोह ही साथी रहता है।2। हे हरी! हम जीव! (विकारों की) मैल से भरे रहते हैं, हम दुराचारी हैं। हे अंग पालने वाले प्रभू! हमारी रक्षा कर, हमारी सहायता कर। हे भाई! गुरू ने (जिस मनुष्य को) आत्मिक जीवन देने वाले नाम-जल सरोवर में स्नान करा दिया, (उसके अंदर से) सारे पाप उतर जाते है, पापों के कीचड़ धुल जाता है।3। हे अति कंगालों पर दया करने वाले हरी-प्रभू! मुझे साध-संगति के साथ मिला। हे दास नानक! (कह–) जिस मनुष्य ने साध-संगति में मिल के परमात्मा के नाम का प्रेम प्राप्त कर लिया, उसके मन में उसके हृदय में वह प्रेम (सदा टिका रहता है)।4।3।
  • Post By admin
  • October 03, 2026

Hukamnama Sahib Ji 03.10.2026 ???? ???? Ang 751-752 ਸੂਹੀ ਮਹਲਾ ੧ ਕਾਫੀ ਘਰੁ ੧੦ Soohee, First Mehla, Kaafee, Tenth House: ੴ ਸਤਿਗੁਰ ਪ੍ਰਸਾਦਿ ॥ One Universal Creator God. By The Grace Of The True Guru: ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ । For if you depart with virtue, then pain shall never afflict you. ||5|| ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੱੁਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ) ।੧। The mind and body are dyed in the deep red color of devotional love, if it pleases the True Guru. ||1|| ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ । He departs with his life embellished and successful, taking the merchandise of the True Name. ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ ।੧।ਰਹਾਉ He is honored in the Darbaar, the Royal Court, of the Lord, through the Shabad, the Word of the True Guru, and the Fear of God. ||1||Pause|| ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ । One who praises the True Lord with his mind and body, pleases the Mind of the True Lord. ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ) ।੨। Attuned to the Beloved Lord, the mind is appeased, and finds the Perfect Guru. ||2|| ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਹੇ ਪ੍ਰਭੂ! ਜੇ ਤੰੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ, I live, by cherishing Your Glorious Virtues; You dwell deep within me. ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ “ਤੂ ਹੀ ਤੂ” ਦੀ ਧੁਨ ਲੱਗ ਪਏ ।੩। You dwell within my mind, and so it naturally celebrates in joyful delight. ||3|| ਮੂਰਖ ਮਨ ਸਮਝਾਇ ਆਖਉ ਕੇਤੜਾ ॥ ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ, O my foolish mind, how can I teach and instruct you? ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ) ।੪। As Gurmukh, sing the Glorious Praises of the Lord, and so become attuned to His Love. ||4|| ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ । Continually, continuously, remember and cherish your Beloved Lord in your heart. ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ ।੫। For if you depart with virtue, then pain shall never afflict you. ||5|| ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ । The self-willed manmukh wanders around, deluded by doubt; he does not enshrine love for the Lord. ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ ।੬। He dies as a stranger to his own self, and his mind and body are spoiled. ||6|| ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾ) ਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ । Performing service to the Guru, you shall go home with the profit. ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ।੭। Through the Word of the Guru's Bani, and the Shabad, the Word of God, the state of Nirvaanaa is attained. ||7|| ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾੲ। Nanak makes this one prayer: if it pleases Your Will, ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ ।੮।੧।੩। bless me with a home in Your Name, Lord, that I may sing Your Glorious Praises. ||8||1||3|| सूही महला १ काफी घरु १० ੴ सतिगुर प्रसादि ॥ माणस जनमु दुल्मभु गुरमुखि पाइआ ॥ मनु तनु होइ चुल्मभु जे सतिगुर भाइआ ॥१॥ चलै जनमु सवारि वखरु सचु लै ॥ पति पाए दरबारि सतिगुर सबदि भै ॥१॥ रहाउ ॥ मनि तनि सचु सलाहि साचे मनि भाइआ ॥ लालि रता मनु मानिआ गुरु पूरा पाइआ ॥२॥ हउ जीवा गुण सारि अंतरि तू वसै ॥ तूं वसहि मन माहि सहजे रसि रसै ॥३॥ मूरख मन समझाइ आखउ केतड़ा ॥ गुरमुखि हरि गुण गाइ रंगि रंगेतड़ा ॥४॥ नित नित रिदै समालि प्रीतमु आपणा ॥ जे चलहि गुण नालि नाही दुखु संतापणा ॥५॥ मनमुख भरमि भुलाणा ना तिसु रंगु है ॥ मरसी होइ विडाणा मनि तनि भंगु है ॥६॥ गुर की कार कमाइ लाहा घरि आणिआ ॥ गुरबाणी निरबाणु सबदि पछाणिआ ॥७॥ इक नानक की अरदासि जे तुधु भावसी ॥ मै दीजै नाम निवासु हरि गुण गावसी ॥८॥१॥३॥ अर्थ: जो मनुष्य सतिगुरू के शबद के द्वारा (परमात्मा के) डर-अदब में (रह के) सदा-स्थिर प्रभू के नाम के सौदे का व्यापार करता है और अपना जीवन सोहाना बना के (यहाँ से) जाता है वह (परमात्मा की) दरगाह में इज्जत हासिल करता है।1। रहाउ। (चौरासी लाख जूनियों में से) मानस जन्म बड़ी मुश्किल से मिलता है, पर इसकी कद्र वही मनुष्य जानता है जो गुरू की शरण पड़े। यदि सतिगुरू को ठीक लगे (अर्थात अगर सतिगुरू की कृपा हो जाए) तो (शरण आए उस मनुष्य का) मन और शरीर (प्रभू के प्रेम-रंग से) गाढ़ा लाल हो जाता है (नाम की बरकति से उसको लाली चढ़ी रहती है)।1। जिस मनुष्य को पूरा गुरू मिल जाता है वह अपने मन व शरीर के द्वारा सदा-स्थिर परमात्मा की सिफत सालाह करके सदा स्थिर प्रभू के मन में प्यारा लगने लग पड़ता है। प्रभू नाम की लाली में मस्त हुआ उसका मन उस लाली में भीग जाता है (उसके बिना रह नहीं सकता)।2। हे प्रभू! यदि तू मेरे मन में बस जाए, तो मेरा मन अडोल अवस्था में टिक के तेरे नाम के स्वाद में भीग जाए, तेरे गुण याद कर कर के मेरे अंदर आत्मिक जीवन मौल पड़े, मेरे अंदर ‘तू ही तू’ की धुन लग जाए।3। हे मेरे मूर्ख मन! मैं तुझे कितना समझा-समझा के बताऊँ कि गुरू की शरण पड़ के परमात्मा की सिफत सालाह कर, परमात्मा के नाम-रंग में रंगा जा (और इस तरह अपना जन्म-मरण सुंदर बना ले)।4। हे भाई! अपने प्रीतम प्रभू को सदा अपने दिल में संभाल के रख। अगर तू (प्रभू की भक्ति वाले अच्छे) गुण ले के (जीवन-यात्रा में) चले तो कोई दुख-कलेश तुझे नहीं छू सकेगा।5। अपने मन के पीछे चलने वाले मनुष्य का मन भटकन में पड़ कर गलत रास्ते पर पड़ा रहता है, उसको परमात्मा के नाम की लाली नहीं चढ़ती। वह बेगाना (बिना पति वाला निखसमा) हो के आत्मिक मौत सहेड़ता है, उसके मन में उसके शरीर में (परमात्मा से) विछोड़ा बना रहता है।6। जिस मनुष्य ने गुरू द्वारा बताया हुआ काम (भक्ति) करके (भक्ति का) लाभ अपने हृदय-गृह में ले लिया उसने गुरू की बाणी की बरकति से गुरू के शबद में जुड़ के वासना-रहित परमात्मा के साथ गहरी सांझ बना ली।7। हे प्रभू! मेरी नानक की अरदास भी यही है कि अगर तुझे ये बात पसंद आ जाए तो मेरे हृदय में भी अपने नाम का निवास कर दे ता कि मैं तेरे गुण गाता रहूँ।8।1।3।
  • Post By admin
  • October 02, 2026

ਸਲੋਕੁ ਮਃ ੩ ॥ Shalok, Third Mehla: ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; One who knows God, and who lovingly focuses his attention on the One Word of the Shabad, keeps his spirituality intact. ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ । The nine treasures and the eighteen spiritual powers of the Siddhas follow him, who keeps the Lord enshrined in his heart. ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ Without the True Guru, the Name is not found; understand this, and reflect upon it. ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ ।੧। O Nanak, through perfect good destiny, one meets the True Guru, and finds peace, throughout the four ages. ||1|| Guru Amar Daas Ji in Raag Sorath - 649ਮਃ ੩ ॥ Third Mehla: ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਜਵਾਨ ਹੋਵੇ ਭਾਵੇਂ ਬੁੱਢਾ—ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, Whether he is young or old, the self-willed manmukh cannot escape hunger and thirst. ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ । The Gurmukhs are imbued with the Word of the Shabad; they are at peace, having lost their self-conceit. ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ They are satisfied and satiated within; they never feel hungry again. ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ O Nanak, whatever the Gurmukhs do is acceptable; they remain lovingly absorbed in the Naam, the Name of the Lord. ||2|| Guru Amar Daas Ji in Raag Sorath - 650ਪਉੜੀ ॥ Pauree: ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ I am a sacrifice to those Sikhs who are Gurmukhs. ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ I behold the Blessed Vision, the Darshan of those who meditate on the Lord's Name. ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ Listening to the Kirtan of the Lord's Praises, I contemplate His virtues; I write His Praises on the fabric of my mind. ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ । I praise the Lord's Name with love, and eradicate all my sins. ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) । Blessed, blessed and beauteous is that body and place, where my Guru places His feet. ||19|| Guru Amar Daas Ji in Raag Sorath - 650सलोकु मः ३ ॥ ब्रहमु बिंदै तिस दा ब्रहमतु रहै एक सबदि लिव लाइ ॥ नव निधी अठारह सिधी पिछै लगीआ फिरहि जो हरि हिरदै सदा वसाइ ॥ {पन्ना 649} अर्थ: जो मनुष्य केवल गुरू शबद में बिरती जोड़ के ब्रहम को पहचाने, उसका ब्राहमणपन बरकरार रहता है; जो मनुष्य हरी को दिल में बसाए, नौ-निधियां और अठारह सिद्धियां उसके पीछे लगी फिरती हैं। बिनु सतिगुर नाउ न पाईऐ बुझहु करि वीचारु ॥ नानक पूरै भागि सतिगुरु मिलै सुखु पाए जुग चारि ॥१॥ अर्थ: विचार के समझो, सतिगुरू के बिना नाम नहीं मिलता, हे नानक! पूरे भाग्यों से जिसको सतिगुरू मिले वह चारों युगों में (अर्थात, हमेशा) सुख पाता है।1। मः ३ ॥ किआ गभरू किआ बिरधि है मनमुख त्रिसना भुख न जाइ ॥ गुरमुखि सबदे रतिआ सीतलु होए आपु गवाइ ॥ अर्थ: जवान हो या वृद्ध- मनमुख की तृष्णा भूख दूर नहीं होती, सतिगुरू के सनमुख हुए मनुष्य शबद में रंगे होने के कारण और अहंकार गवा के अंदर से संतोषी होते हैं। अंदरु त्रिपति संतोखिआ फिरि भुख न लगै आइ ॥ नानक जि गुरमुखि करहि सो परवाणु है जो नामि रहे लिव लाइ ॥२॥ {पन्ना 649-650} पद्अर्थ: त्रिपति = अघाना। जि = जो कुछ। अर्थ: (उनका) हृदय तृप्ति के कारण संतोषी होता है, और फिर (उनको माया की) भूख नहीं लगती। हे नानक! गुरमुख मनुष्य जो कुछ करते हैं, वह कबूल होता है, क्योंकि वह नाम में बिरती जोड़े रखते हैं।2। पउड़ी ॥ हउ बलिहारी तिंन कंउ जो गुरमुखि सिखा ॥ जो हरि नामु धिआइदे तिन दरसनु पिखा ॥ सुणि कीरतनु हरि गुण रवा हरि जसु मनि लिखा ॥ हरि नामु सलाही रंग सिउ सभि किलविख क्रिखा ॥ धनु धंनु सुहावा सो सरीरु थानु है जिथै मेरा गुरु धरे विखा ॥१९॥ अर्थ: जो सिख सतिगुरू के सन्मुख हैं, मैं उनसे सदके हूँ। जो हरी-नाम सिमरते हैं (जी चाहता है) मैं उनके दर्शन करूँ, (उनसे) कीर्तन सुन के हरी के गुण गाऊँ और हरी-यश मन में उकर लूँ, प्रेम से हरी नाम की सिफत करूँ और (अपने) सारे पाप काट दूँ। वह शरीर-स्थल धन्य है, सुंदर है जहाँ प्यारा सतिगुरू पैर रखता है (भाव, आ के बसता है)।19।
  • Post By admin
  • October 01, 2026

Hukamnama Sahib Ji 01.10.2026 ???? ???? Ang 730 ਸੂਹੀ ਮਹਲਾ ੧ ॥ Soohee, First Mehla: ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ । That vessel alone is pure, which is pleasing to Him. ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ । The filthiest vessel does not become pure, simply by being washed. ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ । Through the Gurdwara, the Guru's Gate, one obtains understanding. ਏਤੁ ਦੁਆਰੈ ਧੋਇ ਹਛਾ ਹੋਇਸੀ ॥ ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲ) ਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ । By being washed through this Gate, it becomes pure. ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ । The Lord Himself sets the standards to differentiate between the dirty and the pure. ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ । Do not think that you will automatically find a place of rest hereafter. ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ । According to the actions one has committed, so does the mortal become. ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ । He Himself bestows the Ambrosial Name of the Lord. ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ । Such a mortal departs with honor and renown; his life is embellished and redeemed, and the trumpets resound with his glory. ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਕੋਈ ਇੱਕ ਮਨੁੱਖ ਕੀਹ? ਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ । Why speak of poor mortals? His glory shall echo throughout the three worlds. ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ) ।੧।੪।੬। O Nanak, he himself shall be enraptured, and he shall save his entire ancestry. ||1||4||6|| Guru Nanak Dev Ji in Raag Soohee - 730 सूही महला १ ॥ भांडा हछा सोइ जो तिसु भावसी ॥ भांडा अति मलीणु धोता हछा न होइसी ॥ गुरू दुआरै होइ सोझी पाइसी ॥ एतु दुआरै धोइ हछा होइसी ॥ मैले हछे का वीचारु आपि वरताइसी ॥ मतु को जाणै जाइ अगै पाइसी ॥ जेहे करम कमाइ तेहा होइसी ॥ अम्रितु हरि का नाउ आपि वरताइसी ॥ चलिआ पति सिउ जनमु सवारि वाजा वाइसी ॥ माणसु किआ वेचारा तिहु लोक सुणाइसी ॥ नानक आपि निहाल सभि कुल तारसी ॥१॥४॥६॥ अर्थ: वही हृदय पवित्र है जो उस परमात्मा को अच्दा लगने लगता है। अगर मनुष्य का हृदय (अंदर से विकारों से) बहुत गंदा हुआ पड़ा है तो बाहर से शरीर को तीर्थ आदि पर स्नान कराने से हृदय शुद्ध नहीं हो सकता। अगर गुरू के दर पर (स्वै भाव मिटा के सवाली) बनें, तो ही (हृदय को पवित्र करने की) बुद्धि मिलती है। गुरू के दर पर रह के ही (विकारों की मैल) धोने से हृदय पवित्र होता है। (अगर गुरू के दर पर टिकें तो) परमात्मा खुद ही ये (विचारने की) समझ देता है कि हम अच्छे हैं अथवा बुरे। (अगर इस मनुष्य-जीवन के समय में गुरू का आसरा नहीं लिया तो) कोई जीव ये ना समझ ले कि (यहाँ से खाली हाथ) जा के परलोक में (जीवन पवित्र करने की सूझ) मिलेगी। (ये एक कुदरती नियम है कि यहाँ) मनुष्य जिस प्रकार के कर्म करता है वैसा वह बन जाता है। (जो मनुष्य गुरू के दर से गिरता है उसको) आत्मिक जीवन देने वाला अपना नाम खुद बख्शता है। (जिस मनुष्य को यह दाति मिलती है) वह अपना मानस जनम सँवार के आदर कमा के यहाँ से जाता है, वह अपनी शोभा का बाजा (यहाँ) बजा जाता था। कोई एक मनुष्य तो क्या ? तीनों ही लोकों में परमात्मा उसकी शोभा बिखेरता है। हे नानक! वह मनुष्य खुद सदा प्रसन्न-चिक्त रहता है, और अपनी सारी कुलों को ही तैरा लेता है (शोभा दिलवाता है)।1।4।6।
  • Post By admin
  • September 30, 2026

Hukamnama Sahib Ji 30.09.2026 ???? ???? Ang 685-686 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ Dhanaasaree, First Mehla, Second House, Ashtpadheeyaa: ੴ ਸਤਿਗੁਰ ਪ੍ਰਸਾਦਿ ॥ One Universal Creator God. By The Grace Of The True Guru: ਗੁਰੁ ਸਾਗਰੁ ਰਤਨੀ ਭਰਪੂਰੇ ॥ ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ । The Guru is the ocean, filled with pearls. ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ । The Saints gather in the Ambrosial Nectar; they do not go far away from there. ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ । They taste the subtle essence of the Lord; they are loved by God. ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। Within this pool, the swans find their Lord, the Lord of their souls. ||1|| ਕਿਆ ਬਗੁ ਬਪੁੜਾ ਛਪੜੀ ਨਾਇ ॥ ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? What can the poor crane accomplish by bathing in the mud puddle? ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ । ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। It sinks into the mire, and its filth is not washed away. ||1||Pause|| ਰਖਿ ਰਖਿ ਚਰਨ ਧਰੇ ਵੀਚਾਰੀ ॥ ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ । After careful deliberation, the thoughtful person takes a step. ਦੁਬਿਧਾ ਛੋਡਿ ਭਏ ਨਿਰੰਕਾਰੀ ॥ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ । Forsaking duality, he becomes a devotee of the Formless Lord. ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ । He obtains the treasure of liberation, and enjoys the sublime essence of the Lord. ਆਵਣ ਜਾਣ ਰਹੇ ਗੁਰਿ ਰਾਖੇ ॥੨॥ ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। His comings and goings end, and the Guru protects him. ||2|| ਸਰਵਰ ਹੰਸਾ ਛੋਡਿ ਨ ਜਾਇ ॥ (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ The swan do not leave this pool. ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ । In loving devotional worship, they merge in the Celestial Lord. ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) The swans are in the pool, and the pool is in the swans. ਅਕਥ ਕਥਾ ਗੁਰ ਬਚਨੀ ਆਦਰੁ ॥੩॥ ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ । ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ ।੩। They speak the Unspoken Speech, and they honor and revere the Guru's Word. ||3|| ਸੁੰਨ ਮੰਡਲ ਇਕੁ ਜੋਗੀ ਬੈਸੇ ॥ ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, The Yogi, the Primal Lord, sits within the celestial sphere of deepest Samaadhi. ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । He is not male, and He is not female; how can anyone describe Him? ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ । The three worlds continue to center their attention on His Light. ਸੁਰਿ ਨਰ ਨਾਥ ਸਚੇ ਸਰਣਾਈ ॥੪॥ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। The silent sages and the Yogic masters seek the Sanctuary of the True Lord. ||4|| ਆਨੰਦ ਮੂਲੁ ਅਨਾਥ ਅਧਾਰੀ ॥ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ । The Lord is the source of bliss, the support of the helpless. ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ । The Gurmukhs worship and contemplate the Celestial Lord. ਭਗਤਿ ਵਛਲ ਭੈ ਕਾਟਣਹਾਰੇ ॥ ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ । God is the Lover of His devotees, the Destroyer of fear. ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ ।੫। Subduing ego, one meets the Lord, and places his feet on the Path. ||5|| ਅਨਿਕ ਜਤਨ ਕਰਿ ਕਾਲੁ ਸੰਤਾਏ ॥ ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, He makes many efforts, but still, the Messenger of Death tortures him. ਮਰਣੁ ਲਿਖਾਇ ਮੰਡਲ ਮਹਿ ਆਏ ॥ ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ Destined only to die, he comes into the world. ਜਨਮੁ ਪਦਾਰਥੁ ਦੁਬਿਧਾ ਖੋਵੈ ॥ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; He wastes this precious human life through duality. ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; He does not know his own self, and trapped by doubts, he cries out in pain. ||6|| ਕਹਤਉ ਪੜਤਉ ਸੁਣਤਉ ਏਕ ॥ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ। Speak, read and hear of the One Lord. ਧੀਰਜ ਧਰਮੁ ਧਰਣੀਧਰ ਟੇਕ ॥ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । The Support of the earth shall bless you with courage, righteousness and protection. ਜਤੁ ਸਤੁ ਸੰਜਮੁ ਰਿਦੈ ਸਮਾਏ ॥ ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ । Chastity, purity and self-restraint are infused into the heart, ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ। when one centers his mind in the fourth state. ||7|| ਸਾਚੇ ਨਿਰਮਲ ਮੈਲੁ ਨ ਲਾਗੈ ॥ ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ । They are immaculate and true, and filth does not stick to them. ਗੁਰ ਕੈ ਸਬਦਿ ਭਰਮ ਭਉ ਭਾਗੈ ॥ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ । Through the Word of the Guru's Shabad, their doubt and fear depart. ਸੂਰਤਿ ਮੂਰਤਿ ਆਦਿ ਅਨੂਪੁ ॥ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ । The form and personality of the Primal Lord are incomparably beautiful. ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ । Nanak begs for the Lord, the Embodiment of Truth. ||8||1|| Guru Nanak Dev Ji in Raag Dhanaasree - 686 धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाइ ॥ प्रेम भगति करि सहजि समाइ ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाइ मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥ अर्थ: बिचारा बगुला छपड़ी में क्यों नहाता है? (कुछ नहीं मिलता, बल्कि छपड़ी में नहा के) कीचड़ में डूबता है, (उसकी ये) मैल दूर नहीं होती (जो मनुष्य गुरू समुन्द्र को छोड़ के देवी-देवताओं आदि अन्य के आसरे तलाशता है वह, मानो, छपड़ी में ही नहा रहा है। वहाँ से वह और भी ज्यादा माया-मोह की मैल चिपका लेता है)।1। रहाउ। गुरू (मानो) एक समुन्द्र (है जो प्रभू की सिफत सालाह से) नाको नाक भरा हुआ है। गुरमुख सिख (उस सागर में से) आत्मिक जीवन देने वाली खुराक (प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की मेहर के अनुसार संत-हंस हरी-नाम रस (की) चोग चुगते हैं। (गुरसिख) हंस (गुरू-) सरोवर में (टिका रहता है, और) जिंद के मालिक प्रभू को पा लेता है।1। गुरसिख बड़ा सचेत हो के पूरा विचारवान हो के (जीवन-यात्रा में) पैर रखता है। परमात्मा के बिना किसी और आसरे की तलाश छोड़ के परमात्मा का ही बन जाता है। परमात्मा के नाम का रस चख के गुरसिख वह पदार्थ हासिल कर लेता है जो माया के मोह से खलासी दिलवा देता है। जिसकी गुरू ने सहायता कर दी उसके जन्म-मरण के चक्कर समाप्त हो गए।2। (जैसे) हंस मानसरोवर को छोड़ के नहीं जाता (वैसे ही जो सिख गुरू का दर छोड़ के नहीं जाता वह) प्रेमा भक्ति की बरकति से अडोल आत्मिक अवस्था में लीन हो जाता है। जो गुरसिख-हंस गुरू-सरोवर में टिकता है, उसके अंदर गुरू-सरोवर अपना आप प्रगट करता है (उस सिख के अंदर गुरू बस जाता है) - यह कथा अकथ है (भाव, इस आत्मिक अवस्था का बयान नहीं किया जा सकता। सिर्फ ये कह सकते हैं कि) गुरू के बचनों पर चल के वह (लोक-परलोक में) आदर पाता है।3। जे कोई विरला प्रभू चरणों में जुड़ा हुआ सख्श शून्य अवस्था में टिकता है, उसके अंदर स्त्री-मर्द वाला भेद नहीं रह जाता (भाव, उसके काम चेष्टा अपना प्रभाव नहीं डालती)। बताओ, कोई ये संकल्प कर भी कैसे सकता है? क्योंकि वह तो सदा उस परमात्मा में सुरति जोड़े रखता है जिसकी ज्योति तीनों भवनों में व्यापक है और देवते मनुष्य नाथ आदि सभी जिस सदा-स्थिर की शरण लिए रखते हैं।4। (गुरमुख-हंस गुरू-सागर में टिक के उस प्राणपति-प्रभू को मिलता है) जो आत्मिक आनंद का श्रोत है जो निआसरों का आसरा है। गुरमुख उसकी भक्ति के द्वारा और उसके गुणों के विचार के माध्यम से अडोल आत्मिक अवस्था में टिके रहते हैं। वह प्रभू (अपने सेवकों की) भक्ति से प्रेम करता है, उनके सारे डर दूर करने के समर्थ है। गुरमुखि अहंकार को मार के और (साध-संगति में) टिक के उस आनंद-मूल प्रभू (के चरनों) में जुड़ते हैं।5। जो मनुष्य (बेचारे बगुले की तरह अहंकार की छपड़ी में ही नहाता है, और) अपने आत्मिक जीवन को नहीं पहचानता, वह (अहंकार में) भटक-भटक के दुखी होता है; परमात्मा के बिना किसी और आसरे की तलाश में वह अमूल्य मानस जनम गवा लेता है; अनेकों अन्य ही जतन करने के कारण (सहेड़ी हुई) आत्मिक मौत (का लेख ही अपने माथे पर) लिखा के इस जगत में आया (और यहाँ भी आत्मिक मौत ही गले पड़वाता रहा)।6। (पर) जो मनुष्य एक परमात्मा की सिफत सालाह ही (नित्य) उचारता है, पढ़ता है और सुनता है और धरती के आसरे प्रभू की टेक पकड़ता है वह गंभीर स्वभाव ग्रहण करता है वह (मनुष्य जीवन के) फर्ज को (पहचानता है)। अगर मनुष्य (गुरू की शरण में रह के) अपने मन को उस आत्मिक अवस्था में पहुँचा ले जहाँ माया के तीनों ही गुण जोर नहीं डाल सकते, तो (सहज ही) जत-सत और संजम उसके हृदय में लीन रहते हैं।7। सदा-स्थिर प्रभू में टिक के पवित्र हुए मनुष्य के मन को विकारों की मैल नहीं चिपकती। गुरू के शबद की बरकति से उसकी भटकना दूर हो जाती है उसका (दुनियावी) डर-सहम समाप्त हो जाता है। नानक (भी) उस सदा-स्थिर हस्ती वाले प्रभू (के दर से नाम की दाति) मांगता है जिस जैसा और कोई नहीं है जिसकी (सुंदर) सूरत और जिसका अस्तित्व आदि से ही चला आ रहा है।8।1।
  • Post By admin
  • September 29, 2026

Hukamnama Sahib Ji 29.09.2026 ???? ???? Ang 703-704 ਜੈਤਸਰੀ ਮਹਲਾ ੫ ਛੰਤ ਘਰੁ ੧ Jaitsree, Fifth Mehla, Chhant, First House: ੴ ਸਤਿਗੁਰ ਪ੍ਰਸਾਦਿ ॥ One Universal Creator God. By The Grace Of The True Guru: ਸਲੋਕ ॥ Shalok: ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ । I am thirsty for the Blessed Vision of the Lord's Darshan, day and night; I yearn for Him constantly, night and day. ਖੋਲਿ੍ਹ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਹੇ ਨਾਨਕ! (ਆਖ—) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ ।੧। Opening the door, O Nanak, the Guru has led me to meet with the Lord, my Friend. ||1|| Guru Arjan Dev Ji in Raag Jaithsree - 703 ਛੰਤ ॥ Chhant: ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! Listen, O my intimate friend - I have just one prayer to make. ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ । I have been wandering around, searching for that enticing, sweet Beloved. ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ—ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ । Whoever leads me to my Beloved - I would cut off my head and offer it to him, even if I were granted the Blessed Vision of His Darshan for just an instant. ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ । My eyes are drenched with the Love of my Beloved; without Him, I do not have even a moment's peace. ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ), ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ । My mind is attached to the Lord, like the fish to the water, and the rainbird, thirsty for the raindrops. ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ ਹੇ ਦਾਸ ਨਾਨਕ! (ਆਖ—ਜਿਸ ਵਡ-ਭਾਗੀ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀ) ਸਾਰੀ ਤੇ੍ਰਹ ਬੁੱਝ ਜਾਂਦੀ ਹੈ ।੧। Servant Nanak has found the Perfect Guru; his thirst is totally quenched. ||1|| ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂ) ਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ । O intimate friend, my Beloved has all these loving companions; I cannot compare to any of them. ਯਾਰ ਵੇ ਹਿਕ ਡੂੰ ਹਿਕ ਚਾੜੈ ਹਉ ਕਿਸੁ ਚਿਤੇਹੀਆ ॥ ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂ? O intimate friend, each of them is more beautiful than the others; who could consider me? ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ । Each of them is more beautiful than the others; countless are His lovers, constantly enjoying bliss with Him. ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ । Beholding them, desire wells up in my mind; when will I obtain the Lord, the treasure of virtue? ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ । I dedicate my mind to those who please and attract my Beloved. ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ ਨਾਨਕ ਆਖਦਾ ਹੈ—ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ । ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ ।੨। Says Nanak, hear my prayer, O happy soul-brides; tell me, what does my Husband Lord look like? ||2|| ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਹੇ ਸਤਸੰਗੀ ਸੱਜਣ! (ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ । O intimate friend, my Husband Lord does whatever He pleases; He is not dependent on anyone. ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ । O intimate friend, you have enjoyed your Beloved; please, tell me about Him. ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ । ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ) । They alone find their Beloved, who eradicate self-conceit; such is the good destiny written on their foreheads. ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਮਾਲਕ-ਪ੍ਰਭੂ ਨੇ (ਮੇਰੀ ਭੀ) ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ । Taking me by the arm, the Lord and Master has made me His own; He has not considered my merits or demerits. ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ ।੩। She, whom You have adorned with the necklace of virtue, and dyed in the deep crimson color of His Love - everything looks beautiful on her. ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ ਹੇ ਦਾਸ ਨਾਨਕ! (ਆਖ—) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ ।੩। O servant Nanak, blessed is that happy soul-bride, who dwells with her Husband Lord. ||3|| ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ । O intimate friend, I have found that peace which I sought. ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ । My sought-after Husband Lord has come home, and now, congratulations are pouring in. ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ । Great joy and happiness welled up, when my Husband Lord, of ever-fresh beauty, showed mercy to me. ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ । By great good fortune, I have found Him; the Guru has united me with Him, through the Saadh Sangat, the True Congregation of the Holy. ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ । My hopes and desires have all been fulfilled; my Beloved Husband Lord has hugged me close in His embrace. ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥ ਨਾਨਕ ਬੇਨਤੀ ਕਰਦਾ ਹੈ—ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ ।੪। Prays Nanak, I have found that peace which I sought, meeting with the Guru. ||4||1|| Guru Arjan Dev Ji in Raag Jaithsree - 704 जैतसरी महला ५ छंत घरु १ ੴ सतिगुर प्रसादि ॥ सलोक ॥ दरसन पिआसी दिनसु राति चितवउ अनदिनु नीत ॥ खोल्हि कपट गुरि मेलीआ नानक हरि संगि मीत ॥१॥ छंत ॥ सुणि यार हमारे सजण इक करउ बेनंतीआ ॥ तिसु मोहन लाल पिआरे हउ फिरउ खोजंतीआ ॥ तिसु दसि पिआरे सिरु धरी उतारे इक भोरी दरसनु दीजै ॥ नैन हमारे प्रिअ रंग रंगारे इकु तिलु भी ना धीरीजै ॥ प्रभ सिउ मनु लीना जिउ जल मीना चात्रिक जिवै तिसंतीआ ॥ जन नानक गुरु पूरा पाइआ सगली तिखा बुझंतीआ ॥१॥ अर्थ: मुझे मित्र प्रभू के दर्शनों की तांघ लगी हुई है, मैं दिन-रात हर वक्त सदा ही (उसके दर्शन ही) चितारती रहती हूँ। हे नानक! (कह–) गुरू ने (मेरे) माया के जाल को काट के मुझे मित्र हरी से मिला दिया है।1। छंत। हे मेरे सत्संगी मित्र! हे मेरे सज्जन! मैं (तेरे आगे) एक आरजू करती हूँ! मैं उस मन को मोह लेने वाले प्यारे लाल को तलाशती फिरती हूँ। (हे मित्र!) मुझे उस प्यारे के बारे में बता, मैं (उसके आगे अपना) सर उतार के रख दूंगी (और कहूँगी - हे प्यारे!) पल भर के लिए हमें भी दर्शन दे (हे गुरू!) मेरी आँखें प्यारे के प्रेम रंग में रंगी गई हैं (उसके दर्शनों के बिना) मुझे रक्ती भर समय के लिए भी चैन नहीं आता। मेरा मन प्रभू के साथ मस्त है जैसे पानी की मछली (पानी में मस्त रहती है), वैसे ही पपीहें को (बरखा की बूँद की) प्यास लगी रहती है। हे दास नानक! (कह– जिस भाग्यशाली को) पूरा गुरू मिल जाता है (उसके दर्शनों की) सारी प्यास बुझ जाती है। यार वे प्रिअ हभे सखीआ मू कही न जेहीआ ॥ यार वे हिक डूं हिकि चाड़ै हउ किसु चितेहीआ ॥ हिक दूं हिकि चाड़े अनिक पिआरे नित करदे भोग बिलासा ॥ तिना देखि मनि चाउ उठंदा हउ कदि पाई गुणतासा ॥ जिनी मैडा लालु रीझाइआ हउ तिसु आगै मनु डेंहीआ ॥ नानकु कहै सुणि बिनउ सुहागणि मू दसि डिखा पिरु केहीआ ॥२॥ अर्थ: हे सत्संगी सज्जन! सारी सहेलियां प्यारे प्रभू की (सि्त्रयां) हैं, मैं (इन में से) किसी जैसी भी नहीं। ये एक से एक सुंदर (सुंदर आत्मिक जीवन वाली) हैं। मैं किस गिनती में हूँ? प्रभू से अनेकों ही प्यार करने वाले हैं, एक-दूसरे से बढ़िया जीवन वाले हैं, सदा प्रभू से आत्मिक मिलाप का आनंद लेते हैं। इनको देख के मेरे मन में भी चाव पैदा होता है कि मैं भी कभी उस गुणों के खजाने प्रभू को मिल सकूँ। (हे गुरू!) जिसने (ही) मेरे प्यारे हरी को प्रसन्न कर लिया है, मैं उसके आगे अपना मन भेटा करने को तैयार हूँ। नानक कहता है– हे सोहागवंती! मेरी विनती सुन! मुझे बता, मैं देखूँ, प्रभू-पति कैसा है।2। यार वे पिरु आपण भाणा किछु नीसी छंदा ॥ यार वे तै राविआ लालनु मू दसि दसंदा ॥ लालनु तै पाइआ आपु गवाइआ जै धन भाग मथाणे ॥ बांह पकड़ि ठाकुरि हउ घिधी गुण अवगण न पछाणे ॥ गुण हारु तै पाइआ रंगु लालु बणाइआ तिसु हभो किछु सुहंदा ॥ जन नानक धंनि सुहागणि साई जिसु संगि भतारु वसंदा ॥३॥ अर्थ: हे सत्संगी सज्जन! (जिस जीव-स्त्री को) अपना प्रभू-पति प्यारा लगने लग जाता है (उसे किसी की) कोई मुथाजी नहीं रह जाती। हे सत्संगी सज्जन! तूने सोहाने प्रभू का मिलाप हासिल कर लिया है, मैं पूछता हूँ, मुझे भी उसके बारे में बता। तूने सोहणे लाल को ढूँढ लिया है, और (अपने अंदर से) स्वै भाव दूर कर लिया है। जिस जीव-स्त्री के माथे के भाग्य जागते हैं (उसे मिलाप होता है)। (हे सखी!) मालिक प्रभू ने (मेरी भी) बाँह पकड़ के मुझे अपनी बना लिया है, मेरा कोई गुण-अवगुण उसने नहीं परखा। हे दास नानक! (कह–) वह जीव-स्त्री भाग्यशाली है, जिसके साथ (जिसके हृदय में) पति-प्रभू बसता है।3। यार वे नित सुख सुखेदी सा मै पाई ॥ वरु लोड़ीदा आइआ वजी वाधाई ॥ महा मंगलु रहसु थीआ पिरु दइआलु सद नव रंगीआ ॥ वड भागि पाइआ गुरि मिलाइआ साध कै सतसंगीआ ॥ आसा मनसा सगल पूरी प्रिअ अंकि अंकु मिलाई ॥ बिनवंति नानकु सुख सुखेदी सा मै गुर मिलि पाई ॥४॥१॥ अर्थ: हे सत्संगी सज्जन! जो सुख की मन्नतें सदा मैं मनाती रहती थी, वह (सुखना, मुराद) मेरी पूरी हो गई है। जिस प्रभू-पति को मैं (चिरों से) ढूँढती आ रही थी वह (मेरे हृदय में) आ बसा है, अब मेरे अंदर आत्मिक उत्साह के बाजे बज रहे हैं। सदा नए प्रेम-रंग वाला और दया का सोमा प्रभू-पति (मेरे अंदर आ बसा है, अब मेरे अंदर) बड़ा आनंद और उत्साह बन रहा है। हे सत्संगी सज्जन! बड़ी किस्मत से वह प्रभू-पति मुझे मिला है, गुरू ने मुझे साध-संगति में (उससे) मिला दिया है। (गुरू ने) मेरा स्वै प्यारे के अंक में मिला दिया है, मेरी हरेक आस-मुराद पूरी हो गई है। नानक विनती करता है–जो सुखना (सुख की मन्नत) मैं सुखती रहती थी, गुरू को मिल के वह (मुराद) मैंने हासिल कर ली है।4।