Hukamnama Sahib Ji 19.04.2026 ???? ????
Ang 707-708
ਸਲੋਕ ॥
Slok.
ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥
Though they may abide in a heavenly land and conquer the nine regions of the earth,
ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ,
ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥
but if those mortals forget the Lord God, O Nanak, they are like wanderers in the wilderness.
ਅਰਥ: ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ ॥੧॥
ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥
Where, in midst of millions of plays and entertainments, God, 's Name is not contemplate,
ਅਰਥ: ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ,
ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥
O Nanak, that place is a wilderness and equal to the lepers hell.
ਅਰਥ: ਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ ॥੨॥
ਪਉੜੀ ॥
Pauri.
ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥
The very terrible wilderness, the man takes as a city.
ਅਰਥ: ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ,
ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥
Beholding the false paraphernalia, he deems it to be true.
ਅਰਥ: ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ।
ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥
Engrossed in lust, wrath and ego he roams about madly.
ਅਰਥ: (ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ,
ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥
When the club of death falls on his head, then does he regret.
ਅਰਥ: ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ।
ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥
Without the Perfect, Divine Guru, he moves about like a Satan.
ਅਰਥ: (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ ॥੯॥
सलोक ॥ बसंति स्वरग लोकह जितते प्रिथवी नव खंडणह ॥ बिसरंत हरि गोपालह नानक ते प्राणी उदिआन भरमणह ॥१॥ कउतक कोड तमासिआ चिति न आवसु नाउ ॥ नानक कोड़ी नरक बराबरे उजड़ु सोई थाउ ॥२॥
अर्थ: अगर स्वर्ग जैसे देश में बसते हों, अगर सारी धरती को जीत लें, पर, हे नानक! अगर जगत के रखवाले प्रभू को बिसार दे, तो वे मनुष्य (मानो) जंगल में भटक रहे हैं।1।
जगत के करोड़ों चोज-तमाशों के कारण अगर प्रभू का नाम चिक्त में (याद) ना रहे, तो हे नानक! वह जगह तो उजाड़ ही समझो, वह जगह भयानक नर्क के बराबर है।2।
पउड़ी ॥ महा भइआन उदिआन नगर करि मानिआ ॥ झूठ समग्री पेखि सचु करि जानिआ ॥ काम क्रोधि अहंकारि फिरहि देवानिआ ॥ सिरि लगा जम डंडु ता पछुतानिआ ॥ बिनु पूरे गुरदेव फिरै सैतानिआ ॥९॥
अर्थ: बड़े डरावने जंगल को जीवों ने शहर समझ लिया है, इन नाशवान पदार्थों को देख के सदा टिके रहने वाले समझ लिया है। (इस वास्ते इनकी खातिर) काम में क्रोध में अहंकार में पागल हुए फिरते हैं, जब मौत का डण्डा सिर पे आ बजता है, तब पछताते हैं। (हे भाई! मनुष्य) पूरे गुरू की शरण के बिना शैतान के समान फिरता है।9।
Hukamnama Sahib Ji 18.04.2026 ???? ????
Ang 773-774
ਸੂਹੀ ਮਹਲਾ ੪ ॥
Suhi 4th Guru.
ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥
By the first round the Lord has impressed the duties of wedded life.
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ ਗੁਰੂ ਨੇ ਸਿੱਖ ਨੂੰ) ਹਰਿ-ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ ਨਿਸ਼ਚੇ ਕਰਾਇਆ ਹੈ (ਤਾਕੀਦ ਕੀਤੀ ਹੈ)। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਪਹਿਲੀ ਸੋਹਣੀ ਲਾਂਵ।
ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥
Utter thou the hymns of the Guru instead of the Vedas of Brahma and hold fast to this faith to dispel thine sins.
ਅਰਥ: ਹੇ ਭਾਈ! ਗੁਰੂ ਦੀ ਬਾਣੀ ਹੀ (ਸਿੱਖ ਵਾਸਤੇ) ਬ੍ਰਹਮਾ ਦਾ ਵੇਦ ਹੈ। ਇਸ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਨ ਦਾ) ਧਰਮ (ਆਪਣੇ ਹਿਰਦੇ ਵਿਚ) ਪੱਕਾ ਕਰੋ (ਨਾਮ ਸਿਮਰਿਆਂ ਸਾਰੇ) ਪਾਪ ਦੂਰ ਹੋ ਜਾਂਦੇ ਹਨ।
ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥
Hold fast to righteousness and contemplate the Lord's Name the Simirtis too inculcate the Name.
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦੇ ਰਹੋ, (ਮਨੁੱਖਾ ਜੀਵਨ ਦਾ ਇਹ) ਧਰਮ (ਆਪਣੇ ਅੰਦਰ) ਪੱਕਾ ਕਰ ਲਵੋ। ਗੁਰੂ ਨੇ ਜੋ ਨਾਮ ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ।
ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥
Dwell thou upon the True Guru, thy Perfect Guru, and all thine sins and misdeeds shall depart.
ਅਰਥ: ਹੇ ਭਾਈ! ਪੂਰੇ ਗੁਰੂ (ਦੇ ਇਸ ਉਪਦੇਸ਼ ਨੂੰ) ਹਰ ਵੇਲੇ ਚੇਤੇ ਰੱਖੋ, ਸਾਰੇ ਪਾਪ ਵਿਕਾਰ (ਇਸ ਦੀ ਬਰਕਤਿ ਨਾਲ) ਦੂਰ ਹੋ ਜਾਂਦੇ ਹਨ।
ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥
Through the greatest good fortune; celestial bliss is obtained and the Lord God seems sweet unto the mind.
ਅਰਥ: ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ।
ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥
Slave Nanak proclaims that by the First round the marriage rite has begun.
ਅਰਥ: ਦਾਸ ਨਾਨਕ ਆਖਦਾ ਹੈ-ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਂਵ ਹੈ। ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ ॥੧॥
ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥
In the second round, the Lord has made me meet the Divine True Guru.
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ- (ਜੋ ਤੂੰ ਮਿਹਰ ਕਰ ਕੇ ਜਿਸ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦੇਂਦਾ ਹੈਂ,
ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥
By God's fear my mind has become fear-free and the filth of my self conceit is washed off.
ਅਰਥ: (ਉਸ ਦਾ) ਮਨ (ਦੁਨੀਆ ਦੇ) ਸਾਰੇ ਡਰਾਂ ਵਲੋਂ ਨਿਡਰ ਹੋ ਜਾਂਦਾ ਹੈ, (ਗੁਰੂ ਉਸ ਦੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ।
ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥
By having the fear of immaculate God, the Master and singing His praise, I behold Him face to face.
ਅਰਥ: ਹੇ ਭਾਈ! (ਜੇਹੜੀ ਜੀਵ-ਇਸਤ੍ਰੀ ਹਉਮੈ ਦੂਰ ਕਰ ਕੇ) ਪਰਮਾਤਮਾ ਦੇ ਗੁਣ ਗਾਂਦੀ ਹੈ, ਉਸ ਦੇ ਅੰਦਰ (ਪ੍ਰਭੂ-ਪਤੀ ਵਾਸਤੇ) ਆਦਰ-ਸਤਕਾਰ ਪੈਦਾ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦੀ ਹੈ।
ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥
God Lord master, the soul of the world, is pervading every where and filling all the places.
ਅਰਥ: (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਇਹ ਜਗਤ-ਖਿਲਾਰਾ) ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ, ਅਤੇ ਉਹ ਮਾਲਕ-ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ।
ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥
Within and without is the One Lord Master. Meeting with the Lord's slaves sing I the songs of joy.
ਅਰਥ: (ਉਸ ਜੀਵ-ਇਸਤ੍ਰੀ ਨੂੰ ਆਪਣੇ) ਅੰਦਰ ਅਤੇ ਬਾਹਰ (ਸਾਰੇ ਜਗਤ ਵਿਚ) ਸਿਰਫ਼ ਪਰਮਾਤਮਾ ਹੀ (ਵੱਸਦਾ ਦਿੱਸਦਾ ਹੈ), ਸਾਧ ਸੰਗਤਿ ਵਿਚ ਮਿਲ ਕੇ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੀ ਰਹਿੰਦੀ ਹੈ।
ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥
Proclaims slave Nanak, the second round is finished and the Divine melody resounds.
ਅਰਥ: ਹੇ ਦਾਸ ਨਾਨਕ! (ਆਖ-ਗੁਰੂ ਦੀ ਸਰਨ ਪੈ ਕੇ, ਹਉਮੈ ਦੂਰ ਕਰਕੇ ਪ੍ਰਭੂ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਅਤੇ ਉਸ ਨੂੰ ਸਰਬ-ਵਿਆਪਕ ਵੇਖਣਾ-ਪ੍ਰਭੂ ਨੇ ਇਹ) ਦੂਜੀ ਲਾਂਵ (ਜੀਵ-ਇਸਤ੍ਰੀ ਦੇ ਵਿਆਹ ਦੀ) ਤੋਰ ਦਿੱਤੀ ਹੈ, (ਇਸ ਆਤਮਕ ਅਵਸਥਾ ਤੇ ਪਹੁੰਚੀ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ) ਸਿਫ਼ਤਿ-ਸਾਲਾਹ ਦੀ ਬਾਣੀ ਦੇ, ਮਾਨੋ, ਇਕ-ਰਸ ਵਾਜੇ ਵਜਾ ਦੇਂਦਾ ਹੈ ॥੨॥
ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥
In the third round, the pleasure of Lord's Love wells up within my mind.
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ) ਵੈਰਾਗਵਾਨਾਂ ਦੇ ਮਨ ਵਿਚ (ਤੇਰੇ ਮਿਲਾਪ ਲਈ) ਤਾਂਘ ਪੈਦਾ ਹੁੰਦੀ ਹੈ, (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ ਹੈ।
ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥
Meeting with the holy persons, I have found the Lord God through the greatest good lick.
ਅਰਥ: ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੂੰ ਸੰਤ ਜਨਾਂ ਦਾ ਮਿਲਾਪ ਹਾਸਲ ਹੁੰਦਾ ਹੈ, ਉਹਨਾਂ ਨੂੰ ਪਰਮਾਤਮਾ ਦਾ ਮੇਲ ਪ੍ਰਾਪਤ ਹੁੰਦਾ ਹੈ।
ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥
Singing God's praise and uttering the Divine Gurbani with my mouth I have obtained the immaculate Lord.
ਅਰਥ: (ਉਹ ਮਨੁੱਖ ਜੀਵਨ ਨੂੰ) ਪਵਿੱਤਰ ਕਰਨ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰਦੇ ਹਨ, ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਅਤੇ ਮੂੰਹ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ।
ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥
By great good fortune, the pious persons attain to God and utter His unutterable story.
ਅਰਥ: ਉਹ ਵਡ-ਭਾਗੀ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਪ੍ਰਭੂ-ਮਿਲਾਪ ਪ੍ਰਾਪਤ ਕਰਦੇ ਹਨ। ਹੇ ਭਾਈ! ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹਿਣਾ ਚਾਹੀਦਾ ਹੈ।
ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥
Within my mind has welled up the music of Good, the Lord Master, and by the destiny recorded on my brow, I contemplate the Lord.
ਅਰਥ: (ਜਿਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਉਸ ਦੇ) ਹਿਰਦੇ ਵਿਚ ਸਦਾ ਟਿਕੀ ਰਹਿਣ ਵਾਲੀ ਪ੍ਰਭੂ-ਪ੍ਰੇਮ ਦੀ ਰੌ ਚੱਲ ਪੈਂਦੀ ਹੈ। ਪਰ, ਹੇ ਭਾਈ! ਪਰਮਾਤਮਾ ਦਾ ਨਾਮ (ਤਦੋਂ ਹੀ) ਜਪਿਆ ਜਾ ਸਕਦਾ ਹੈ, ਜੇ ਮੱਥੇ ਉੱਤੇ ਚੰਗਾ ਭਾਗ ਜਾਗ ਪਏ।
ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥
Says serf Nanak that in the third round God's love is produced in my mind.
ਅਰਥ: ਹੇ ਭਾਈ! ਦਾਸ ਨਾਨਕ ਆਖਦਾ ਹੈ (ਕਿ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਲਾਂਵ ਸਮੇ (ਜੀਵ-ਇਸਤ੍ਰੀ ਦੇ) ਮਨ ਵਿਚ ਪ੍ਰਭੂ (-ਮਿਲਾਪ ਦੀ) ਤੀਬਰ ਤਾਂਘ ਪੈਦਾ ਹੋ ਜਾਂਦੀ ਹੈ ॥੩॥
ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥
In the forth round Divine comprehension has welled up within my mind and I have obtained my Lord.
ਅਰਥ: ਹੇ ਸੋਹਣੇ ਰਾਮ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮੇਹਰ ਨਾਲ ਜਿਸ ਜੀਵ-ਇਸਤ੍ਰੀ ਦੇ) ਮਨ ਵਿਚ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ ਨੂੰ ਤੇਰਾ ਮਿਲਾਪ ਹੋ ਜਾਂਦਾ ਹੈ। (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਮਿਲਾਪ ਦੀ) ਚੌਥੀ ਸੋਹਣੀ ਲਾਂਵ ਹੈ।
ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥
By Guru's grace, I have easily met my Lord, who is sweet unto my soul and body, Unto my Lord I am a sacrifice.
ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪ੍ਰਭੂ-) ਪ੍ਰੇਮ ਵਿਚ (ਟਿਕ ਕੇ, ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ) ਮਿਲ ਪੈਂਦਾ ਹੈ, (ਉਸ ਦੇ) ਮਨ ਵਿਚ (ਉਸ ਦੇ) ਤਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ।
ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥
God seems sweet unto me and I have become pleasing to my Master. Night and day I fix my attention on the Lord.
ਅਰਥ: ਹੇ ਭਾਈ! ਜਿਸ ਜੀਵ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਪ੍ਰਭੂ ਨੂੰ ਉਹ ਜੀਵ ਪਿਆਰਾ ਲੱਗਣ ਲੱਗ ਪੈਂਦਾ ਹੈ। ਉਹ ਮਨੁੱਖ ਸਦਾ ਪ੍ਰਭੂ (ਦੀ ਯਾਦ ਵਿਚ (ਆਪਣੀ) ਸੁਰਤ ਜੋੜੀ ਰੱਖਦਾ ਹੈ।
ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥
I have obtained my heart-desired fruit, my Lord. By exalting God's name I am congratulated.
ਅਰਥ: ਉਹ ਮਨੁੱਖ ਪ੍ਰਭੂ-ਮਿਲਾਪ ਦਾ ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ। ਪ੍ਰਭੂ ਦੇ ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਸਦਾ) ਚੜ੍ਹਦੀ ਕਲਾ ਬਣੀ ਰਹਿੰਦੀ ਹੈ।
ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥
God, the Lord Master has brought about the wedding ceremony and the bride's mind has blossomed with the Lord's Name.
ਅਰਥ: ਹੇ ਭਾਈ! ਪ੍ਰਭੂ ਨੇ, ਮਾਲਕ-ਹਰੀ ਨੇ (ਜਿਸ ਜੀਵ-ਇਸਤ੍ਰੀ ਦੇ) ਵਿਆਹ ਦਾ ਉੱਦਮ ਸ਼ੁਰੂ ਕਰ ਦਿੱਤਾ, ਉਹ ਜੀਵ-ਇਸਤ੍ਰੀ ਨਾਮ ਸਿਮਰਨ ਦੀ ਬਰਕਤਿ ਨਾਲ (ਆਪਣੇ) ਹਿਰਦੇ ਵਿਚ ਸਦਾ ਆਨੰਦ-ਭਰਪੂਰ ਰਹਿੰਦੀ ਹੈ।
ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥
Says slave Nanak, in the fourth circling I have attained to my imperishable God Lord.
ਅਰਥ: ਦਾਸ ਨਾਨਕ ਆਖਦਾ ਹੈ-ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਲਾਂਵ ਸਮੇ ਜੀਵ-ਇਸਤ੍ਰੀ ਕਦੇ ਨਾਸ ਨਾਹ ਹੋਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ॥੪॥੨॥
सूही महला ४ ॥ हरि पहिलड़ी लाव परविरती करम द्रिड़ाइआ बलि राम जीउ ॥ बाणी ब्रहमा वेदु धरमु द्रिड़हु पाप तजाइआ बलि राम जीउ ॥ धरमु द्रिड़हु हरि नामु धिआवहु सिम्रिति नामु द्रिड़ाइआ ॥ सतिगुरु गुरु पूरा आराधहु सभि किलविख पाप गवाइआ ॥ सहज अनंदु होआ वडभागी मनि हरि हरि मीठा लाइआ ॥ जनु कहै नानकु लाव पहिली आर्मभु काजु रचाइआ ॥१॥
अर्थ: हे राम जी! मैं तुझसे सदके जाता हूँ। (तेरी मेहर से गुरू के सिख को) हरी-नाम जपने के आहर में व्यस्त होने का काम निश्चय करवाया है (हरी-नाम जपने की कर्म प्रवृति दृढ़ करवाई है)। यही है प्रभू-पति से (जीव-स्त्री के विवाह की) पहली सुंदर लांव। हे भाई! गुरू की बाणी ही (सिख के लिए) ब्रहमा के वेद हैं। इस बाणी की बरकति से (परमात्मा के नाम के सिमरन का) धर्म (अपने हृदय में) पक्का करो (नाम सिमरने से सारे) पाप दूर हो जाते हैं। हे भाई! परमात्मा का नाम सिमरते रहो, (मनुष्य के जीवन का यह) धर्म (अपने अंदर) पक्का कर लो। गुरू ने जो नाम-सिमरन की ताकीद की है, यही सिख के लिए स्मृतियों (का उपदेश) है। हे भाई! पूरे गुरू (के इस उपदेश को) हर वक्त याद रखो, सारे पाप विकार (इसकी बरकति से) दूर हो जाते हैं।
हे भाई! जिस मनुष्य के मन में परमात्मा का नाम प्यारा लगने लग जाता है, उस अति भाग्यशाली को आत्मिक अडोलता का सुख मिला रहता है। दास नानक कहता है– परमात्मा का नाम जपना प्रभू-पति के साथ जीव-स्त्री के विवाह की पहली लांव है। हरी के नाम सिमरन से ही (प्रभू-पति से जीव-स्त्री के) विवाह (का) आगाज़ (आरम्भ) होता है।1।
हरि दूजड़ी लाव सतिगुरु पुरखु मिलाइआ बलि राम जीउ ॥ निरभउ भै मनु होइ हउमै मैलु गवाइआ बलि राम जीउ ॥ निरमलु भउ पाइआ हरि गुण गाइआ हरि वेखै रामु हदूरे ॥ हरि आतम रामु पसारिआ सुआमी सरब रहिआ भरपूरे ॥ अंतरि बाहरि हरि प्रभु एको मिलि हरि जन मंगल गाए ॥ जन नानक दूजी लाव चलाई अनहद सबद वजाए ॥२॥
अर्थ: हे राम जी! मैं तुझसे कुर्बान जाता हूँ। (तू मेहर करके जिस जीव-स्त्री को) गुरू महापुरुख मिलवा देता है (उसका) मन (दुनिया के) सारे डरों से निडर हो जाता है (निर्भय हो जाता है), (गुरू, उसके अंदर से) अहंकार की मैल दूर कर देता है– यही है प्रभू पति के (जीव-स्त्री के विवाह की) दूसरी सुंदर लांव।
हे भाई! (जो जीव-स्त्री अहंकार दूर करके) परमात्मा के गुण गाती है, उसके अंदर (प्रभू-पति के लिए) आदर-सत्कार पैदा हो जाता है, वह परमात्मा को अपने अंग-संग बसता देखती है। (उसे ये निश्चय हो जाता है कि यह जगत-पसारा) प्रभू अपने स्वयं का पसारा पसार रहा है, और वह मालिक-प्रभू सब जीवों में व्याप रहा है। (उस जीव-स्त्री को अपने) अंदर और बाहर (सारे जगत में) सिर्फ परमात्मा ही (बसता दिखता है), साध-संगति में मिल के वह प्रभू की सिफत सालाह के गीत गाती रहती है।
हे दास नानक! (कह– गुरू की शरण पड़ कर, अहंकार दूर करके प्रभू की सिफत-सालाह के गीत गाने और उसे सर्व-व्यापक देखना- प्रभू ने यह) दूसरी लांव (जीव-स्त्री के विवाह की) चाल दी है, (इस आत्मिक अवस्था पर पहुँची जीव-स्त्री के अंदर प्रभू) सिफत सालाह की बाणी के, जैसे एक-रस बाजे बजा देता है।2।
हरि तीजड़ी लाव मनि चाउ भइआ बैरागीआ बलि राम जीउ ॥ संत जना हरि मेलु हरि पाइआ वडभागीआ बलि राम जीउ ॥ निरमलु हरि पाइआ हरि गुण गाइआ मुखि बोली हरि बाणी ॥ संत जना वडभागी पाइआ हरि कथीऐ अकथ कहाणी ॥ हिरदै हरि हरि हरि धुनि उपजी हरि जपीऐ मसतकि भागु जीउ ॥ जनु नानकु बोले तीजी लावै हरि उपजै मनि बैरागु जीउ ॥३॥
अर्थ: हे राम जी! मैं तेरे से सदके जाता हूँ। (तेरी मेहर से) वैरागियों के मन में (तेरे से मिलने के लिए) तीव्र तमन्ना पैदा होती है, (ये आत्मिक अवस्था प्रभू-पति के साथ जीव-स्त्री के विवाह की) तीसरी सुंदर लांव है।
हे भाई! जिन अति-भाग्यशाली मनुष्यों को संतजनों का मिलाप हासिल होता है, उनको परमात्मा का मेल प्राप्त होता है, (वे मनुष्य जीवन को) पवित्र करने वाले प्रभू का मिलाप हासिल करते हैं, सदा प्रभू के गुण गाते हैं, और मुँह से परमात्मा की सिफत सालाह की बाणी उचारते हैं, वह अति-भाग्यशाली मनुष्य संत-जनों की संगति में प्रभू-मिलाप प्राप्त करते हैं।
हे भाई! अकॅथ प्रभू की सिफत सालाह हमेशा करते रहना चाहिए, (जो मनुष्य प्रभू की सिफत-सालाह सदा करता रहता है, उसके) हृदय में सदा टिकी रहने वाली प्रभू-प्रेम की रौंअ चल पड़ती है। पर, हे भाई! परमात्मा का नाम (तब ही) जपा जा सकता है, अगर माथे पर अहो-भाग्य जाग जाएं।
हे भाई! दास नानक कहता है (कि प्रभू-पति के साथ जीव-स्त्री की) तीसरी लांव के समय (जीव-स्त्री के) मन में प्रभू (-मिलाप की) तीव्र चाहत पैदा हो जाती है।3।
हरि चउथड़ी लाव मनि सहजु भइआ हरि पाइआ बलि राम जीउ ॥ गुरमुखि मिलिआ सुभाइ हरि मनि तनि मीठा लाइआ बलि राम जीउ ॥ हरि मीठा लाइआ मेरे प्रभ भाइआ अनदिनु हरि लिव लाई ॥ मन चिंदिआ फलु पाइआ सुआमी हरि नामि वजी वाधाई ॥ हरि प्रभि ठाकुरि काजु रचाइआ धन हिरदै नामि विगासी ॥ जनु नानकु बोले चउथी लावै हरि पाइआ प्रभु अविनासी ॥४॥२॥
अर्थ: हे सुंदर राम जी! मैं तुझसे सदके हूँ। (तेरी मेहर से जिस जीव-स्त्री के) मन में आत्मिक अडोलता पैदा हो जाती है, उसको तेरा मिलाप हासिल हो जाता है (ये आत्मिक अवस्था प्रभू-पति के साथ जीव-स्त्री के मिलाप की) चौथी लांव है।
हे भाई! गुरू की शरण पड़ कर (प्रभू-) प्रेम में (टिक के, जिस जीव-स्त्री को प्रभू) मिल जाता है, (उसके) मन में (उसके) तन में प्रभू प्यारा लगने लग जाता है।
हे भाई! जिस जीव को परमात्मा प्यारा लगने लग जाता है, प्रभू को (भी) वह जीव प्यारा लगने लगता है, वह मनुष्य सदा प्रभू की याद में (अपनी) सुरति जोड़े रखता है, वह मनुष्य प्रभू-मिलाप का मन-बाँछित फल प्राप्त कर लेता है। प्रभू के नाम की बरकति से (उसके अंदर सदा) चढ़दीकला बनी रहती है।
हे भाई! प्रभू ने, मालिक हरी ने (जिस जीव-स्त्री के) विवाह का उद्यम शुरू कर दिया, वह जीव-स्त्री नाम-सिमरन की बरकति से (अपने) दिल में सदैव आनंद-भरपूर रहती है। दास नानक कहता है– प्रभू-पति के साथ जीव-स्त्री के विवाह की चौथी लांव के समय जीव-स्त्री कभी नाश ना होने वाले प्रभू के मिलाप का आनंद प्राप्त कर लेती है।4।2।
Hukamnama Sahib Ji 17.04.2026 ???? ????
Ang 675-676
ਧਨਾਸਰੀ ਮਹਲਾ ੫ ॥
Dhanasri 5th Guru.
ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥
The Lord destroys the distress of the meek and Himself preserves the honour of His serfs.
ਅਰਥ: ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ।
ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥
God is a ship to ferry across and the treasure of virtues. Pain can touch Him not.
ਅਰਥ: ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ ॥੧॥
ਸਾਧੂ ਸੰਗਿ ਭਜਹੁ ਗੁਪਾਲ ॥
In the saints, congregation, meditate thou, on God, the Cherisher of the World.
ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ।
ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥
I can think of no other way. Making this effort, pass thou the time of the Darkage. Pause.
ਅਰਥ: ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ ਰਹਾਉ॥
ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥
In the beginning and the end, there is none except Him, the merciful and pervading Lord.
ਅਰਥ: ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ।
ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥
By uttering God's Name and remembering the Lord, end thou thy coming and going.
ਅਰਥ: ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ ॥੨॥
ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥
The Vedas, the Simirtis and Shastras say, and the saints also endorse that,
ਅਰਥ: ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ,
ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥
in the saints society, salvation is obtained and the darkness of ignorance is dispelled.
ਅਰਥ: ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ ॥੩॥
ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥
Thou Lord's lotus feet are the support of His slave, and they alone are his capital and stock-in-trade.
ਅਰਥ: (ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ।
ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥
The True Lord is Nanak's strength, honour and support and He alone is his protection.
ਅਰਥ: ਹੇ ਨਾਨਕ! (ਆਖ-) ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ ॥੪॥੨॥੨੦॥
धनासरी महला ५ ॥ दीन दरद निवारि ठाकुर राखै जन की आपि ॥ तरण तारण हरि निधि दूखु न सकै बिआपि ॥१॥ साधू संगि भजहु गुपाल ॥ आन संजम किछु न सूझै इह जतन काटि कलि काल ॥ रहाउ ॥ आदि अंति दइआल पूरन तिसु बिना नही कोइ ॥ जनम मरण निवारि हरि जपि सिमरि सुआमी सोइ ॥२॥ बेद सिम्रिति कथै सासत भगत करहि बीचारु ॥ मुकति पाईऐ साधसंगति बिनसि जाइ अंधारु ॥३॥ चरन कमल अधारु जन का रासि पूंजी एक ॥ ताणु माणु दीबाणु साचा नानक की प्रभ टेक ॥४॥२॥२०॥
अर्थ: हे भाई! गुरू की संगति में (रह के) परमात्मा का नाम जपा कर। इन यत्नों से ही संसार के झमेलों के फंदों को काट। (मुझे इसके बिना) और कोई युक्ति नहीं सूझती। रहाउ।
हे भाई! परमात्मा अनाथों के दुख दूर करके अपने सेवकों की लाज स्वयं रखता है। वह प्रभू (संसार समुंद्र से पार) लंघाने के लिए (जैसे) जहाज है, वह हरी सारे सुखों का खजाना है, (उसकी शरण पड़ने से कोई) दुख व्याप नहीं सकता।1।
हे भाई! जो दया का घर, सर्व-व्यापक प्रभू हमेशा ही (जीवों के सिर पर रखवाला) है और उसके बिना (उस जैसा) और कोई नहीं उसी मालिक का नाम सदा सिमरा कर, उसी हरी का नाम जप के अपने जनम-मरण के चक्कर दूर कर।2।
हे भाई! वेद-स्मृति-शास्त्र (हरेक धर्म पुस्तक जिस परमात्मा का) वर्णन करती है, भक्त जन (भी जिस परमात्मा के गुणों के) विचार करते हैं, साध-संगति में (उसका नाम सिमर के जगत के झमेलों से) निजात मिलती है, (माया के मोह के) अंधेरे दूर हो जाते हैं।3।
हे नानक! (कह– हे भाई!) परमात्मा के सुंदर चरण ही भक्तों (के आत्मिक जीवन) की राशि-पूँजी है, परमात्मा की ओट ही उनका बल है, सहारा है, सदा कायम रहने वाला आसरा है।4।2।20।
Hukamnama Sahib Ji 16.04.2026 ???? ????
Ang 741-742
ਸੂਹੀ ਮਹਲਾ ੫ ॥
Suhi 5th Guru.
ਗੁਰ ਅਪੁਨੇ ਊਪਰਿ ਬਲਿ ਜਾਈਐ ॥
I am a sacrifice unto my Guru.
ਅਰਥ: ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ,
ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥
Throughout the eight watches, I sing the God's praise.
ਅਰਥ: (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ ॥੧॥
ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥
Meditate thou on that Lord Master of thine.
ਅਰਥ: ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ,
ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
He is the inner-knower of all the hearts. Pause.
ਅਰਥ: ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ ॥੧॥ ਰਹਾਉ ॥
ਚਰਣ ਕਮਲ ਸਿਉ ਲਾਗੀ ਪ੍ਰੀਤਿ ॥
When man enshrines affection for the Lord's lotus feet,
ਅਰਥ: ਹੇ ਭਾਈ! (ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ।
ਸਾਚੀ ਪੂਰਨ ਨਿਰਮਲ ਰੀਤਿ ॥੨॥
his mode of life becomes true, perfect and pure.
ਅਰਥ: (ਗੁਰ-ਚਰਨਾਂ ਦੀ ਪ੍ਰੀਤ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ ॥੨॥
ਸੰਤ ਪ੍ਰਸਾਦਿ ਵਸੈ ਮਨ ਮਾਹੀ ॥
By saints grace, the Lord abides in the mind,
ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ,
ਜਨਮ ਜਨਮ ਕੇ ਕਿਲਵਿਖ ਜਾਹੀ ॥੩॥
and the sins of many births are eradicated.
ਅਰਥ: (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ ॥੩॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
O Lord, compassionate to the meek, take Thou pity on me.
ਅਰਥ: ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ।
ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥
Nanak prays for the dust of Thine saint's feet.
ਅਰਥ: (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ ॥੪॥੧੭॥੨੩॥
सूही महला ५ ॥ गुर अपुने ऊपरि बलि जाईऐ ॥ आठ पहर हरि हरि जसु गाईऐ ॥१॥ सिमरउ सो प्रभु अपना सुआमी ॥ सगल घटा का अंतरजामी ॥१॥ रहाउ ॥ चरण कमल सिउ लागी प्रीति ॥ साची पूरन निरमल रीति ॥२॥ संत प्रसादि वसै मन माही ॥ जनम जनम के किलविख जाही ॥३॥ करि किरपा प्रभ दीन दइआला ॥ नानकु मागै संत रवाला ॥४॥१७॥२३॥
अर्थ: हे भाई! (गुरू की कृपा से) मैं अपना वह मालिक प्रभू सिमरता हूँ, जो सब जीवों के दिल की जानने वाला है।1। रहाउ।
हे भाई! अपने गुरू पर से (सदा) कुर्बान होना चाहिए (गुरू की) शरण पड़ कर अपने अंदर से स्वै-भाव मिटा देना चाहिए, (क्योंकि, गुरू की कृपा से ही) आठों पहर परमात्मा का सिफत सालाह का गीत गाया जा सकता है।1।
हे भाई! (गुरू की कृपा से ही) परमात्मा के सुंदर चरणों से प्यार बनता है। (गुरू चरणों की प्रीति ही) अटल सम्पूर्ण और पवित्र जीवन-जुगति है।2।
हे भाई! गुरू की कृपा से (परमात्मा जिस मनुष्य के) मन में आ बसता है (उस मनुष्य के) अनेकों जन्मों के पाप दूर हो जाते हैं।3।
हे निमाणों पर दया करने वाले प्रभू! (अपने दास नानक पर) कृपा कर। (तेरा दास) नानक (तेरे दर से) गुरू के चरणों की धूल माँगता हूँ।4।17।23।
Hukamnama Sahib Ji 14.04.2026 ???? ????
Ang 667-668
ਧਨਾਸਰੀ ਮਹਲਾ ੪ ॥
Dhanasri 4th Guru.
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥
I am blind, ignorant, and absorbed in the poisonous sins. How can I walk in the Guru's way?
ਅਰਥ: ਹੇ ਭਾਈ! ਅਸੀਂ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀਂ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ?
ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥
May the peace-bestowing True Guru, show his mercy and attach me to his skirt.
ਅਰਥ: ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ ॥੧॥
ਗੁਰਸਿਖ ਮੀਤ ਚਲਹੁ ਗੁਰ ਚਾਲੀ ॥
O Guru's sikhs and friends, walk ye in the Guru's way.
ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ।
ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥
Whatever the Guru say, accept that as good; unique is the Lord God's discourse. Pause.
ਅਰਥ: (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ॥੧॥ ਰਹਾਉ ॥
ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥
O Saints, God's slaves and brothers, hearken ye all and serve the Guru very promptly.
ਅਰਥ: ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ।
ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੑੀ ॥੨॥
Tie up the service to the True Guru as thy viaticum of God's way, and think not of to-day or tomorrow.
ਅਰਥ: ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ॥੨॥
ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥
O saints of God, utter ye the God's Name as God's saint walks with God.
ਅਰਥ: ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ।
ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥
They, who remember God, become like God and the playful and sportive Lord meets them.
ਅਰਥ: ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ ॥੩॥
ਹਰਿ ਹਰਿ ਜਪਨੁ ਜਪਿ ਲੋਚ ਲੁੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥
To repeat the Lord God's Name is the yearning, I long for. O God, the forest dweller, have mercy on me.
ਅਰਥ: ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ!
ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥
My Master, unite me, the slave Nanak, with the society of saints and make me the dust of the feet of holymen.
ਅਰਥ: ਹੇ ਦਾਸ ਨਾਨਕ! (ਆਖ-) ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ ॥੪॥੪॥
धनासरी महला ४ ॥ हम अंधुले अंध बिखै बिखु राते किउ चालह गुर चाली ॥ सतगुरु दइआ करे सुखदाता हम लावै आपन पाली ॥१॥ गुरसिख मीत चलहु गुर चाली ॥ जो गुरु कहै सोई भल मानहु हरि हरि कथा निराली ॥१॥ रहाउ ॥ हरि के संत सुणहु जन भाई गुरु सेविहु बेगि बेगाली ॥ सतगुरु सेवि खरचु हरि बाधहु मत जाणहु आजु कि काल्ही ॥२॥ हरि के संत जपहु हरि जपणा हरि संतु चलै हरि नाली ॥ जिन हरि जपिआ से हरि होए हरि मिलिआ केल केलाली ॥३॥ हरि हरि जपनु जपि लोच लुोचानी हरि किरपा करि बनवाली ॥ जन नानक संगति साध हरि मेलहु हम साध जना पग राली ॥४॥४॥
अर्थ: हे गुरसिख मित्रो! गुरू के बताए हुए राह पर चलो। (गुरू कहता है कि परमात्मा की सिफत सालाह किया केरो, ये) जो कुछ गुरू कहता है, इसको (अपने लिए) भला समझो, (क्योंकि) प्रभू की सिफत सालाह अनोखी (तब्दीली जीवन में पैदा कर देती है)।1। रहाउ।
हे भाई! हम जीव माया के मोह में बहुत अँधे हो के मायावी पदार्थों के जहर में मगन रहते हैं। हम कैसे गुरू के बताए हुए राह पर चल सकते हैं? सुखों को देने वाला गुरू (खुद ही) मेहर करे, और हमें अपने साथ लगा ले।1।
हे हरी के संत जनो! हे भाईयो! सुनो, जल्दी ही गुरू की शरण पड़ जाओ। गुरू की शरण पड़ कर (जीवन यात्रा के लिए) परमात्मा के नाम की खर्ची (पल्ले) बाँधो। कहीं ये ना समझ लेना कि आज (ये काम कर लेंगे) सवेरे (ये काम कर लेंगे। टाल-मटोल नहीं करना)।2।
हे हरी के संत जनो! परमात्मा के नाम का जाप किया करो। (इस जाप की बरकति से) हरी का संत हरी की रजा में चलने लग जाता है। हे भाई! जो मनुष्य परमात्मा का नाम जपते हैं, वे परमात्मा का रूप हो जाते हैं। रंग-तमाशे करने वाला तमाशेबाज (चोजी) प्रभू उन्हें मिल जाता है।3।
हे दास नानक! (कह–) हे बनवारी प्रभू! मुझे तेरा नाम जपने की चाहत लगी हुई है। मेहर कर, मुझे साध-संगति में मिलाए रख, मुझे तेरे संत-जनों की धूड़ मिली रहे।4।4।
Hukamnama Sahib Ji 12.04.2026 ???? ????
Ang 647-648
ਸਲੋਕੁ ਮਃ ੩ ॥
Slok 3rd Guru.
ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥
As the elephant offers his head to the goad and as the anvil offers itself to the hammer.
ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ,
ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥
So place, thou, thy soul and body, before the Guru and ever stand and serve him.
ਅਰਥ: ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ;
ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥
In this way, having effaced his ego, the Guru-ward assumes the sovereignty of the whole world.
ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।
ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥
Nanak, when the Lord casts His gracious glance, then alone, man understands this, through the Guru.
ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ ॥੧॥
ਸ੍ਰੀ ਗੁਰੂ ਗਰੰਥ ਸਾਹਿਬ ਜੀ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ
ਮਃ ੩ ॥
3rd Guru.
ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥
They, who, through the Guru, meditate on the Name, their advent into the world becomes acceptable.
ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ;
ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥
Nanak, they save their progeny and obtain honour in the Lord's court.
ਅਰਥ: ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ ॥੨॥
ਪਉੜੀ ॥
Pauri.
ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥
The pious Sikh mates, the Guru unites with the Lord.
ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚ) ਮਿਲਾਈਆਂ ਹਨ;
ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥
Some servants the Guru keeps in his presence and some others the Guru engages in his service.
ਅਰਥ: ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈ;
ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥
They, who cherish the beloved Guru in their mind and heart, then, the Guru blesses with the Lord's love.
ਅਰਥ: ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ,
ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥
The Guru equally loves all the Gur-sikhs, like his friends, sons and brothers.
ਅਰਥ: ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ।
ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥
Utter ye all, the great True Guru's Name. By uttering the great Guru's Name, the man is reanimated.
ਅਰਥ: (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂ' ਆਖੋ, 'ਗੁਰੂ, ਗੁਰੂ' ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ ॥੧੪॥
सलोकु मः ३ ॥ हसती सिरि जिउ अंकसु है अहरणि जिउ सिरु देइ ॥ मनु तनु आगै राखि कै ऊभी सेव करेइ ॥ इउ गुरमुखि आपु निवारीऐ सभु राजु स्रिसटि का लेइ ॥ {पन्ना 647-648}
पद्अर्थ: सिरि = सिर पर। अंकसु = महावत का कुँडा। ऊभी = खड़े हो के, सचेत हो के। आपु = स्वै भाव, अपनत्व। निवारीअै = दूर की जाती है।
अर्थ: जैसे हाथी के सिर कुंडा है और जैसे अहरण (वदान के नीचे) सिर देती है, वैसे ही शरीर और मन (सतिगुरू को) अर्पण करके सावधान हो के सेवा करो; सतिगुरू के सन्मुख होने से मनुष्य इस तरह स्वैभाव गवाता है और, मानो, सारी सृष्टि का राज ले लेता है।
नानक गुरमुखि बुझीऐ जा आपे नदरि करेइ ॥१॥ {पन्ना 648}
अर्थ: हे नानक! जब हरी खुद कृपा भरी नजर करता है तब सतिगुरू के सन्मुख हो के ये समझ आती है।1।
मः ३ ॥ जिन गुरमुखि नामु धिआइआ आए ते परवाणु ॥ नानक कुल उधारहि आपणा दरगह पावहि माणु ॥२॥ {पन्ना 648}
अर्थ: (संसार में) आए वह मनुष्य कबूल हैं जिन्होंने सतिगुरू के बताए राह पर चल कर नाम सिमरा है; हे नानक! वह मनुष्य अपना कुल तार लेते हैं और खुद दरगाह में आदर पाते हैं।2।
पउड़ी ॥ गुरमुखि सखीआ सिख गुरू मेलाईआ ॥ इकि सेवक गुर पासि इकि गुरि कारै लाईआ ॥ जिना गुरु पिआरा मनि चिति तिना भाउ गुरू देवाईआ ॥ गुर सिखा इको पिआरु गुर मिता पुता भाईआ ॥ गुरु सतिगुरु बोलहु सभि गुरु आखि गुरू जीवाईआ ॥१४॥ {पन्ना 648}
अर्थ: सतिगुरू ने गुरमुख सिख (रूप) सहेलियां (आपस में) मिलाई हैं; उनमें से कई सतिगुरू के पास सेवा करती हैं, कईयों को सतिगुरू ने (और) कामों में लगाया हुआ है; जिनके मन में प्यारा गुरू बसता है, सतिगुरू उनको अपना प्यार बख्शता है, सतिगुरू का अपने सिखों मित्रों पुत्रों और भाईयों से एक जैसा ही प्यार होता है। (हे सिख सहेलियो!) सारे ही ‘गुरू गुरू’ कहो, ‘गुरू गुरू’ कहने से गुरू आत्मिक जीवन दे देता है।14।
Hukamnama Sahib Ji 11.04.2026 ???? ????
Ang 667-668
ਧਨਾਸਰੀ ਮਹਲਾ ੪ ॥
Dhanasri 4th Guru.
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥
I am blind, ignorant, and absorbed in the poisonous sins. How can I walk in the Guru's way?
ਅਰਥ: ਹੇ ਭਾਈ! ਅਸੀਂ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀਂ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ?
ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥
May the peace-bestowing True Guru, show his mercy and attach me to his skirt.
ਅਰਥ: ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ ॥੧॥
ਗੁਰਸਿਖ ਮੀਤ ਚਲਹੁ ਗੁਰ ਚਾਲੀ ॥
O Guru's sikhs and friends, walk ye in the Guru's way.
ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ।
ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥
Whatever the Guru say, accept that as good; unique is the Lord God's discourse. Pause.
ਅਰਥ: (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ॥੧॥ ਰਹਾਉ ॥
ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥
O Saints, God's slaves and brothers, hearken ye all and serve the Guru very promptly.
ਅਰਥ: ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ।
ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੑੀ ॥੨॥
Tie up the service to the True Guru as thy viaticum of God's way, and think not of to-day or tomorrow.
ਅਰਥ: ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ॥੨॥
ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥
O saints of God, utter ye the God's Name as God's saint walks with God.
ਅਰਥ: ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ।
ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥
They, who remember God, become like God and the playful and sportive Lord meets them.
ਅਰਥ: ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ ॥੩॥
ਹਰਿ ਹਰਿ ਜਪਨੁ ਜਪਿ ਲੋਚ ਲੁੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥
To repeat the Lord God's Name is the yearning, I long for. O God, the forest dweller, have mercy on me.
ਅਰਥ: ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ!
ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥
My Master, unite me, the slave Nanak, with the society of saints and make me the dust of the feet of holymen.
ਅਰਥ: ਹੇ ਦਾਸ ਨਾਨਕ! (ਆਖ-) ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ ॥੪॥੪॥
धनासरी महला ४ ॥ हम अंधुले अंध बिखै बिखु राते किउ चालह गुर चाली ॥ सतगुरु दइआ करे सुखदाता हम लावै आपन पाली ॥१॥ गुरसिख मीत चलहु गुर चाली ॥ जो गुरु कहै सोई भल मानहु हरि हरि कथा निराली ॥१॥ रहाउ ॥ हरि के संत सुणहु जन भाई गुरु सेविहु बेगि बेगाली ॥ सतगुरु सेवि खरचु हरि बाधहु मत जाणहु आजु कि काल्ही ॥२॥ हरि के संत जपहु हरि जपणा हरि संतु चलै हरि नाली ॥ जिन हरि जपिआ से हरि होए हरि मिलिआ केल केलाली ॥३॥ हरि हरि जपनु जपि लोच लुोचानी हरि किरपा करि बनवाली ॥ जन नानक संगति साध हरि मेलहु हम साध जना पग राली ॥४॥४॥
अर्थ: हे गुरसिख मित्रो! गुरू के बताए हुए राह पर चलो। (गुरू कहता है कि परमात्मा की सिफत सालाह किया केरो, ये) जो कुछ गुरू कहता है, इसको (अपने लिए) भला समझो, (क्योंकि) प्रभू की सिफत सालाह अनोखी (तब्दीली जीवन में पैदा कर देती है)।1। रहाउ।
हे भाई! हम जीव माया के मोह में बहुत अँधे हो के मायावी पदार्थों के जहर में मगन रहते हैं। हम कैसे गुरू के बताए हुए राह पर चल सकते हैं? सुखों को देने वाला गुरू (खुद ही) मेहर करे, और हमें अपने साथ लगा ले।1।
हे हरी के संत जनो! हे भाईयो! सुनो, जल्दी ही गुरू की शरण पड़ जाओ। गुरू की शरण पड़ कर (जीवन यात्रा के लिए) परमात्मा के नाम की खर्ची (पल्ले) बाँधो। कहीं ये ना समझ लेना कि आज (ये काम कर लेंगे) सवेरे (ये काम कर लेंगे। टाल-मटोल नहीं करना)।2।
हे हरी के संत जनो! परमात्मा के नाम का जाप किया करो। (इस जाप की बरकति से) हरी का संत हरी की रजा में चलने लग जाता है। हे भाई! जो मनुष्य परमात्मा का नाम जपते हैं, वे परमात्मा का रूप हो जाते हैं। रंग-तमाशे करने वाला तमाशेबाज (चोजी) प्रभू उन्हें मिल जाता है।3।
हे दास नानक! (कह–) हे बनवारी प्रभू! मुझे तेरा नाम जपने की चाहत लगी हुई है। मेहर कर, मुझे साध-संगति में मिलाए रख, मुझे तेरे संत-जनों की धूड़ मिली रहे।4।4।